ਦਿਨ-ਦਿਹਾੜੇ ਘਰ ''ਚੋਂ ਗਹਿਣੇ ਚੋਰੀ

12/11/2017 2:58:23 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਦਿਨ-ਦਿਹਾੜੇ ਘਰ 'ਚੋਂ 5 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਸਦਰ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਬਸ਼ੀਰ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਖਾਨਪੁਰ ਨੇ ਬਿਆਨ ਦਰਜ ਕਰਵਾਏ ਕਿ 9 ਦਸੰਬਰ 2017 ਨੂੰ ਦੁਪਹਿਰ 12.45 ਵਜੇ ਉਸ ਦੇ ਘਰੋਂ ਕਿਸੇ ਨੇ 5 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪੁਲਸ ਨੇ ਮੁਕੱਦਮਾ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News