ਹਾਦਸੇ ''ਚ ਪਤੀ ਦੀ ਮੌਤ, ਪਤਨੀ ਜ਼ਖਮੀ

12/10/2017 2:37:38 AM

ਮੋਗਾ,   (ਆਜ਼ਾਦ)-  ਪਿੰਡ ਲੰਗੇਆਣਾ ਦੀ ਦਾਣਾ ਮੰਡੀ ਕੋਲ ਹੋਏ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਸੁਖਮੰਦਰ ਸਿੰਘ (45) ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸਰਬਜੀਤ ਕੌਰ (45) ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ 'ਚ ਦਾਖਲ ਕਰਵਾਇਆ ਗਿਆ।
ਸੁਖਮੰਦਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਲੰਘੇਆਣਾ ਕੋਲ ਪੁੱਜੇ ਤਾਂ ਉਨ੍ਹਾਂ ਦੀ ਫੋਰ ਵ੍ਹੀਲਰ ਨਾਲ ਟੱਕਰ ਹੋ ਗਈ ਤੇ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਕਤ ਹਾਦਸੇ 'ਚ ਸੁਖਮੰਦਰ ਸਿੰਘ ਦੀ ਮੌਤ ਹੋ ਗਈ।  ਘਟਨਾ ਦੀ ਜਾਣਕਾਰੀ ਮਿਲਣ 'ਤੇ ਬਾਘਾਪੁਰਾਣਾ ਪੁਲਸ ਘਟਨਾ ਸਥਾਨ 'ਤੇ ਪੁੱਜੀ ਤੇ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਅਤੇ ਜ਼ਖਮੀ ਸਰਬਜੀਤ ਕੌਰ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


Related News