ਅੱਧੀ ਰਾਤ ਨੂੰ ਪਤੀ ਨੇ ਪਤਨੀ ਨਾਲ ਕੀਤੀ ਦਿਲ ਕੰਬਾਊ ਵਾਰਦਾਤ, ਟੱਪ ਦਿੱਤੀਆਂ ਬੇਰਹਿਮੀ ਦੀਆਂ ਹੱਦਾਂ

04/28/2017 2:11:33 PM

ਸਿੱਧਵਾਂ ਬੇਟ (ਚਾਹਲ, ਸ਼ੇਤਰਾ) : ਪਿੰਡ ਅਮਰਗੜ੍ਹ ਕਲੇਰ ਵਿਖੇ ਬੀਤੀ ਦੇਰ ਰਾਤ ਪਤੀ ਵਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਨੇਸ਼ ਪੁੱਤਰ ਗੰਗਾ ਰਾਮ ਵਾਸੀ ਪਿੰਡ ਜਟਾਰੀ (ਯੂ. ਪੀ.) ਦਾ ਰਹਿਣ ਵਾਲਾ ਸੀ ਤੇ ਪਿਛਲੇ 3 ਮਹੀਨਿਆਂ ਤੋਂ ਪਿੰਡ ਅਮਰਗੜ੍ਹ ਕਲੇਰ ਵਿਖੇ ਆਪਣੇ ਪਰਿਵਾਰ ਸਮੇਤ ਕਿਰਾਏ ਦੇ ਮਕਾਨ ''ਚ ਰਹਿ ਰਿਹਾ ਸੀ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਨੇਸ਼ ਆਪਣੀ ਪਤਨੀ ਜੈਮਾਲਾ (35) ਦੇ ਚਰਿੱਤਰ ''ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਅਕਸਰ ਹੀ ਉਨ੍ਹਾਂ ਵਿਚਕਾਰ ਲੜਾਈ-ਝਗੜਾ ਰਹਿੰਦਾ ਸੀ। ਦਿਨੇਸ਼ ਦੀ ਮਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਪਤੀ-ਪਤਨੀ ਵਿਚਕਾਰ ਝਗੜਾ ਹੋਇਆ ਤਾਂ ਉਹ ਆਪਣੇ ਦੂਜੇ ਪੁੱਤਰ ਦੇ ਘਰ ਚਲੀ ਗਈ, ਜਦੋਂ ਉਸ ਨੇ ਸਵੇਰੇ ਆ ਕੇ ਦੇਖਿਆ ਤਾਂ ਤਿੰਨੇ ਬੱਚੇ ਸੁੱਤੇ ਪਏ ਸੀ ਤੇ ਜੈਮਾਲਾ ਦੀ ਮੌਤ ਹੋ ਚੁੱਕੀ ਸੀ, ਜਿਸ ''ਤੇ ਉਸ ਨੇ ਪਿੰਡ ਦੇ ਪਤਵੰਤਿਆਂ ਨੂੰ ਸਾਰੀ ਜਾਣਕਾਰੀ ਦਿੱਤੀ।
ਘਟਨਾ ਦੀ ਸੂਚਨਾ ਮਿਲਣ ''ਤੇ ਡੀ. ਐੱਸ. ਪੀ. ਕੰਵਰਪਾਲ ਸਿੰਘ ਬਾਜਵਾ, ਥਾਣਾ ਸਦਰ ਦੇ ਮੁਖੀ ਨਿਸ਼ਾਨ ਸਿੰਘ ਤੇ ਪੁਲਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਬਲਦੇਵ ਸਿੰਘ ਮੌਕੇ ''ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਚੌਕੀ ਇੰਚਾਰਜ ਬਲਦੇਵ ਸਿੰਘ ਅਨੁਸਾਰ ਦਿਨੇਸ਼ ਸ਼ਰਾਬ ਪੀਣ ਦਾ ਆਦੀ ਸੀ ਤੇ ਆਪਣੀ ਪਤਨੀ ਦੇ ਚਰਿੱਤਰ ''ਤੇ ਸ਼ੱਕ ਕਰਦਾ ਸੀ, ਇਸੇ ਵਜ੍ਹਾ ਕਰ ਕੇ ਬੀਤੀ ਦੇਰ ਰਾਤ ਉਸ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਤਲ ਨੇ ਕਿਹੜੇ ਹਥਿਆਰ ਜਾਂ ਤਰੀਕੇ ਨਾਲ ਆਪਣੀ ਪਤਨੀ ਦਾ ਕਤਲ ਕੀਤਾ, ਇਸ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦੱਸਿਆ ਜਾ ਸਕਦਾ ਹੈ, ਫਿਲਹਾਲ ਤਿੰਨ ਡਾਕਟਰਾਂ ਦਾ ਬੋਰਡ ਬਣਾ ਕੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਹੈ। ਥਾਣਾ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਕਾਨ ਮਾਲਕ ਦੇ ਬਿਆਨਾਂ ਦੇ ਆਧਾਰ ''ਤੇ ਮੁੱਕਦਮਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News