ਅਕਾਲੀ-ਭਾਜਪਾ ਨੇ ਪਿਛਲੇ 10 ਸਾਲਾਂ ''ਚ ਨੌਜਵਾਨਾਂ ਨੂੰ ਰੋਜ਼ਗਾਰ ਦੀ ਥਾਂ ਦਿੱਤੇ ਨਸ਼ੇ : ਡਾ. ਅਗਨੀਹੋਤਰੀ

05/30/2017 11:48:48 AM

ਸਰਾਏ ਅਮਾਨਤ ਖਾਂ, (ਨਰਿੰਦਰ) - ਅਕਾਲੀ-ਭਾਜਪਾ ਸਰਕਾਰ ਨੇ ਸਰਹੱਦੀ ਇਲਾਕੇ ਨੂੰ ਨਸ਼ਿਆਂ ਦੀ ਅੰਤਰਰਾਸ਼ਟਰੀ ਮੰਡੀ ਬਣਾ ਕੇ ਰੱਖ ਦਿੱਤਾ ਸੀ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਥਾਂ 'ਤੇ ਨਸ਼ੇ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਆਦੀ ਬਣਾ ਕੇ ਰੱਖ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਤਰਨਤਾਰਨ ਹਲਕੇ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਨੇ ਪਿੰਡ ਕਸੇਲ ਵਿਖੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਕਸੇਲ ਅਤੇ ਬਲਕਾਰ ਸਿੰਘ ਭੋਲਾ ਕਾਰਾਂ ਵਾਲਾ ਦੇ ਉੱਦਮ ਸਦਕਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਕਰਵਾਏ ਗਏ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਸਮੇਂ ਡਾ. ਅਗਨੀਹੋਤਰੀ ਨੂੰ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜੇ. ਈ. ਨੌਨਿਹਾਲ ਸਿੰਘ ਕਸੇਲ, ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਾ ਗੰਡੀਵਿੰਡ, ਅਸ਼ਵਨੀ ਕੁਮਾਰ ਸ਼ਰਮਾ, ਸੁਰਜੀਤ ਸਿੰਘ ਬੌਬੀ, ਅੰਮ੍ਰਿਤਪਾਲ ਸਿੰਘ ਕਸੇਲ, ਲਖਵਿੰਦਰ ਸਿੰਘ ਢੰਡ, ਮਨਜੀਤ ਸਿੰਘ, ਠੇਕੇਦਾਰ ਦਲਬੀਰ ਸਿੰਘ ਜਗਤਪੁਰਾ, ਗੁਰਦਿਆਲ ਸਿੰਘ ਫੌਜੀ, ਨਗਿੰਦਰ ਕੁਮਾਰ, ਕੁਲਦੀਪ ਸਿੰਘ, ਪਰਮਜੀਤ ਸਿੰਘ, ਸਰਪੰਚ ਕੁਲਵੰਤ ਸਿੰਘ, ਦਿਲਜੀਤ ਸਿੰਘ ਢਿੱਲੋਂ, ਪ੍ਰਸੰਨ ਸਿੰਘ, ਸੂਬੇਦਾਰ ਹਰਦਿਆਲ ਸਿੰਘ ਆਦਿ ਹਾਜ਼ਰ ਸਨ।


Related News