ਸਹਿਤ ਵਿਭਾਗ ਵਲੋਂ ਮਿਠਾਈਆਂ ਤੇ ਨਮਕੀਨ ਬਨਾਉਣ ਵਾਲੀਆਂ ਫੈਕਟਰੀਆਂ ''ਚ ਛਾਪੇਮਾਰੀ

10/17/2017 3:58:16 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) — ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸ਼ਹਿਰ 'ਚ ਹਲਵਾਈਆਂ ਆਦਿ ਬਨਾਉਣ ਵਾਲੀਆਂ ਫੈਕਟਰੀਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਸਹਿਤ ਵਿਭਾਗ ਦੀ ਟੀਮ ਨੇ ਡਾ. ਕੰਵਰਜੀਤ ਸਿੰਘ ਦੀ ਅਗਵਾਈ 'ਚ ਮੁਕਤਸਰ ਵਿਖੇ ਸਥਾਨਕ ਭਾਗਸਰ ਰੋਡ 'ਤੇ ਪੂਜਾ ਨਮਕੀਨ ਫੈਕਟਰੀ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਚੈਕਿੰਗ ਕੀਤੀ ਤੇ ਨਮਕੀਨ ਦੇ ਸੈਂਪਲ ਭਰੇ ਹਨ। ਸਹਿਤ ਵਿਭਾਗ ਵਲੋਂ ਲੋਕਾਂ ਦੀ ਸਹਿਤ ਨੂੰ ਧਿਆਨ 'ਚ ਰੱਖਦੇ ਹੋਏ ਮੁਕਤਸਰ 'ਚ ਜਗ੍ਹਾ-ਜਗ੍ਹਾ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਕਈ ਥਾਵਾਂ 'ਤੇ ਸਫਾਈ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਬਹੁਤ ਹੀ ਬੁਰੇ ਤਰੀਕੇ ਨਾਲ ਖਾਣ ਵਾਲੇ ਪਦਾਰਥਾਂ ਨੂੰ ਬਣਾਇਆ ਜਾ ਰਿਹਾ ਹੈ, ਜਿਸ ਦਾ ਸਿਹਤ ਵਿਭਾਗ ਨੇ ਸਖਤ ਨੋਟਿਸ ਲਿਆ।
ਜਦ ਇਸ ਫੈਕਟਰੀ 'ਚ ਸੈਂਪਲ ਭਰਨ ਆਏ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ ਕਲ ਤਿਉਹਾਰਾਂ ਦੇ ਚਲਦਿਆਂ ਸਿਹਤ ਵਿਭਾਗ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਤੇ ਖਾਣ ਵਾਲੇ ਪਦਾਰਥ ਬਨਾਉਣ ਵਾਲੀਆਂ ਫੈਕਟਰੀਆਂ 'ਚ ਛਾਪੇਮਾਰੀ ਕਰ ਰਿਹਾ ਹੈ ਤੇ ਖਾਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।


Related News