ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਖਾਧਾ ਜ਼ਹਿਰ, ਮੌਤ

12/11/2017 4:25:02 AM

ਅੰਮ੍ਰਿਤਸਰ,   (ਅਰੁਣ)-  ਸਹੁਰਿਆਂ ਤੋਂ ਪ੍ਰੇਸ਼ਾਨ ਇਕ ਵਿਆਹੁਤਾ ਨੇ ਦੁਖੀ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਭਰਾ ਕੁਲਦੀਪ ਕੁਮਾਰ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ 18 ਸਾਲ ਪਹਿਲਾਂ ਉਸ ਦੀ ਭੈਣ ਦਾ ਵਿਆਹ ਰਾਕੇਸ਼ ਕੁਮਾਰ ਰਾਜੂ ਪੁੱਤਰ ਬੀਰ ਸਿੰਘ ਵਾਸੀ ਰਾਜੇਸ਼ ਨਗਰ ਬਟਾਲਾ ਰੋਡ ਨਾਲ ਹੋਇਆ ਸੀ। ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਵਾਲੇ ਅਕਸਰ ਉਸ ਨੂੰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਕਰਦੇ ਰਹਿੰਦੇ ਸਨ, ਜਿਸ ਤੋਂ ਦੁਖੀ ਹੋ ਕੇ ਉਸ ਦੀ ਭੈਣ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਤਮਹੱਤਿਆ ਕਰ ਲਈ। ਰਾਮਬਾਗ ਥਾਣੇ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ।


Related News