ਨਸ਼ੀਲੇ ਪਦਾਰਥਾਂ ਦੇ ਦੋਸ਼ ''ਚ 2 ਸਾਲ ਦੀ ਸਜ਼ਾ

10/19/2017 2:02:26 AM

ਮਾਨਸਾ(ਜੱਸਲ)-ਨਸ਼ੀਲੇ ਪਦਾਰਥਾਂ ਸਮੇਤ ਕਾਬੂ ਵਿਅਕਤੀ ਨੂੰ ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਸਜ਼ਾ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ 1 ਜੂਨ 2016 ਨੂੰ ਰੁਪੇਸ਼ ਕੁਮਾਰ ਵਾਸੀ ਬੁਢਲਾਡਾ ਨੂੰ 510 ਗੋਲੀਆਂ ਐਲਪ੍ਰਾਜ਼ੋਲਮ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਨੰ. 58 ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 2 ਸਾਲ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ।


Related News