ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਕੈਦ

12/13/2017 3:12:37 AM

ਮਾਨਸਾ(ਜੱਸਲ)-ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ 'ਚ ਮਾਣਯੋਗ ਸਥਾਨਕ ਅਦਾਲਤ ਨੇ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਜੌੜਕੀਆਂ ਦੀ ਪੁਲਸ ਨੇ 16 ਦਸੰਬਰ 2015 ਨੂੰ ਗੁਰਜੰਟ ਸਿੰਘ ਉਰਫ਼ ਜੰਟੀ ਵਾਸੀ ਪਿੰਡ ਪੰਧੇਰ, ਜ਼ਿਲਾ ਬਰਨਾਲਾ ਨੂੰ 15 ਸ਼ੀਸ਼ੀਆਂ ਰੈਕਸਕੌਫ਼ ਅਤੇ 400 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ਼ ਮਾਮਲਾ ਨੰਬਰ 92 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਗੁਰਜੰਟ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਇਕ ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ।


Related News