ਜਾਖੜ ਦੀ ਜਿੱਤ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ : ਹਰੀ ਸਿੰਘ ਖਾਈ

10/19/2017 1:42:32 AM

ਮੋਗਾ,   (ਗਰੋਵਰ, ਗੋਪੀ)-  ਗੁਰਦਾਸਪੁਰ ਉਪ ਚੋਣ 'ਚ ਸੁਨੀਲ ਕੁਮਾਰ ਜਾਖੜ ਦੀ ਹੋਈ ਇਤਿਹਾਸਕ ਜਿੱਤ ਨਾਲ ਕਾਂਗਰਸ ਹੋਰ ਮਜ਼ਬੂਤ ਹੋ ਕੇ ਉੱਭਰੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪਾਰਟੀ ਉਮੀਦਵਾਰ ਦੀ ਜਿੱਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਟ ਮਹਾਸਭਾ ਜ਼ਿਲਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕੀਤਾ। 
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਭ ਤੋਂ ਵੱਡੀ ਲੀਡ ਨਾਲ ਕਿਸੇ ਉਮੀਦਵਾਰ ਨੂੰ ਮਿਲੀ ਜਿੱਤ ਹੈ। ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹਨ। ਇਸ ਕਰ ਕੇ ਹੀ ਗੁਰਦਾਸਪੁਰ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਤੇ ਉਨ੍ਹਾਂ ਦੀਆਂ ਲੋਕ-ਪੱਖੀ ਨੀਤੀਆਂ ਨਾਲ ਸਹਿਮਤ ਹੁੰਦਿਆਂ ਸੁਨੀਲ ਜਾਖੜ ਨੂੰ ਧੜਾਧੜ ਵੋਟਾਂ ਪਾਈਆਂ। ਇਸ ਸਮੇਂ ਹਰਪ੍ਰੀਤ ਸਿੰਘ ਬਾਬਾ ਪ੍ਰਧਾਨ ਫਰੀਦਕੋਟ, ਪ੍ਰਧਾਨ ਸੋਨੀ ਅਰੋੜਾ, ਜਗਦੇਵ ਧਾਲੀਵਾਲ, ਮਨਪ੍ਰੀਤ ਸੇਖੋਂ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।


Related News