ਜਲੰਧਰ ਪੁਲਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਚੋਰ 2 ਨੌਜਵਾਨਾਂ ਨੂੰ ਕੀਤਾ ਕਾਬੂ (ਵੀਡੀਓ)

06/20/2017 7:08:19 AM

ਜਲੰਧਰ— ਚੋਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਭਾਰਗੋ ਕੈਂਪ ਜਲੰਧਰ ਦੀ ਪੁਲਸ ਦੇ ਏ. ਐਸ. ਆਈ. ਨਰਾਇਣ ਗੌਰ ਨੇ ਹੋਰ ਸਾਥੀ ਕਰਮਚਾਰੀਆਂ ਸਮੇਤ ਐਤਵਾਰ ਨੂੰ ਅੱਡਾ ਭਾਰਗੋ ਕੈਂਪ ਜਲੰਧਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਤਾਂ ਭਾਰਗੋ ਕੈਂਪ ਵੱਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ 2 ਨੌਜਵਾਨਾਂ ਨੇ ਜਦੋਂ ਪੁਲਸ ਨੂੰ ਦੇਖਿਆ ਤਾਂ ਉਹ ਘਬਰਾ ਗਏ ਅਤੇ ਪਿੱਛੇ ਮੁੜਨ ਲੱਗੇ ਤਾਂ ਏ. ਆਈ. ਨੇ ਸ਼ੱਕ ਦੀ ਬਿਨਾਹ 'ਤੇ ਉਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਨਵਦੀਪ ਕੁਮਾਰ ਊਰਫ ਮੁੰਨਾ ਪੁੱਤਰ ਰੋਸ਼ਨ ਲਾਲ ਵਾਸੀ ਭਾਰਗੋ ਕੈਂਪ ਜਲੰਧਰ ਅਤੇ ਦੂਜੇ ਦੀ ਪਛਣਾ ਸ਼ੈਪੀ ਪੁੱਤਰ ਅਸ਼ੋਕ ਕੁਮਾਰ ਵਾਸੀ ਭਾਰਗੋ ਕੈਂਪ ਜਲੰਧਰ ਦੇ ਰੂਪ 'ਚ ਹੋਈ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਅਸੀਂ ਦੋਹਾਂ ਨੇ ਮਿਲ ਕੇ 12-6-17 ਨੂੰ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਜਲੰਧਰ ਤੋਂ ਚੋਰੀ ਕੀਤਾ ਸੀ ਜੋ ਵੇਚਣ ਲਈ ਕਿਤੇ ਜਾ ਰਹੇ ਸੀ। ਏ. ਐਸ. ਆਈ. ਨਰਾਇਣ ਗੌਰ ਵੱਲੋਂ ਇਨ੍ਹਾਂ ਦੋਹਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੇ ਇਹ ਮੰਨਿਆਂ ਕਿ ਉਨ੍ਹਾਂ ਨੇ ਪਹਿਲਾਂ ਵੀ ਮੋਟਰਸਾਈਕਲ ਚੋਰੀ ਕੀਤਾ ਸੀ। ਪੁਲਸ ਵਲੋਂ ਅੱਜ ਦੋਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਮਾਨਯੋਗ ਅਦਾਲਤ ਤੋਂ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਇਹ ਵੀ ਪਤਾ ਕੀਤਾ ਜਾਵੇਗਾ ਕਿ ਇਨ੍ਹਾਂ ਨੇ ਪਹਿਲਾਂ ਵੀ ਅਜਿਹੀਆਂ ਕਿੰਨੀਆਂ ਵਾਰਦਾਤਾਂ ਕੀਤੀਆਂ ਹਨ। 


Related News