ਸ੍ਰੀ ਦਰਬਾਰ ਸਾਹਿਬ ਜਾਣ ਤੋਂ ਰੋਕਣ ਲਈ ਪੁਲਸ ਨੇ ਜੱਥੇਦਾਰ ਦਾਦੂਵਾਲ ਨੂੰ ਕੀਤਾ ਨਜ਼ਰਬੰਦ

10/19/2017 10:10:57 AM

ਬਠਿੰਡਾ /ਅੰਮ੍ਰਿਤਸਰ (ਮੁਨੀਸ਼) — ਅੱਜ ਬੰਦੀ ਛੋੜ ਦਿਵਸ ਮੌਕੇ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਤੋਂ ਰੋਕਣ ਲਈ ਗੁਰਦੁਆਰਾ ਜੰਡਾਲੀਸਰ ਟਿੱਬਾ ਸਾਹਿਬ ਕੋਟ ਸ਼ਮੀਰ ਬਠਿੰਡਾ 'ਚ ਹੀ ਨਜ਼ਰਬੰਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੱਥੇਦਾਰ ਦਾਦੂਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ 'ਚ ਸੰਦੇਸ਼ ਪੜ੍ਹਨ ਲਈ 12 ਵਜੇ ਰਵਾਨਾ ਹੋਣਾ ਸੀ ਪਰ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ 'ਚ ਹੋਏ ਵਿਵਾਦ ਦੇ ਦੇਖਦਿਆਂ ਉਨ੍ਹਾਂ ਨੂੰ ਬਠਿੰਡਾ ਸਥਿਤ ਗੁਰਦੁਆਰਾ ਸਾਹਿਬ 'ਚ ਹੀ ਰੋਕਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਚਾਰ ਚੁਫੇਰੇ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

PunjabKesari


Related News