ਨੌਕਰੀ ਦਾ ਝਾਂਸਾ ਦੇ ਕੇ ਠੱਗੇ 10 ਲੱਖ

12/13/2017 2:19:44 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਰੁਪਏ ਠੱਗਣ ਦੇ ਦੋਸ਼ 'ਚ ਇਕ ਔਰਤ ਸਣੇ 3 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਸੰਗਰੂਰ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਨੱਥੂ ਰਾਮ ਵਾਸੀ ਬਡਾਵਾਸ ਬਡਰੁੱਖਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਦਰਸ਼ਨ ਸਿੰਘ ਪੁੱਤਰ ਹਰਨੇਕ ਸਿੰਘ, ਕਿਰਨ ਸ਼ਰਮਾ ਪੁੱਤਰ ਦਰਸ਼ਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰੇਮ ਬਸਤੀ ਸੰਗਰੂਰ ਨੇ ਉਸ ਦੀ ਪਤਨੀ ਮਨਦੀਪ ਕੌਰ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਉਸ ਤੋਂ 10 ਲੱਖ ਰੁਪਏ ਠੱਗ ਲਏ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News