ਭੇਦਭਰੀ ਹਾਲਾਤ ''ਚ  ਮਜ਼ਦੂਰ ਦੀ ਮੌਤ

06/27/2017 2:22:16 PM


ਮੋਗਾ(ਆਜ਼ਾਦ)- ਧੱਲੇਕੇ-ਰੱਤੀਆਂ ਰੋਡ 'ਤੇ ਸਥਿਤ ਇਕ ਸ਼ੈਲਰ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਮਨੇਸ਼ਵਰ ਯਾਦਵ (65) ਨਿਵਾਸੀ ਬਿਹਾਰ ਦੀ ਭੇਤਭਰੇ ਹਾਲਾਤ 'ਚ ਮੌਤ ਹੋਣ ਦਾ ਪਤਾ ਲੱਗਾ ਹੈ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਤਾਰਾ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਕੰਮ ਕਰਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ। ਇਸ ਸਬੰਧੀ ਸ਼ੈਲਰ ਠੇਕੇਦਾਰ ਦੇ ਬਿਆਨਾਂ 'ਤੇ ਪੁਲਸ ਵੱਲੋਂ ਕਾਰਵਾਈ ਕੀਤੀ ਗਈ ਹੈ। 
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


Related News