ਗੜ੍ਹਸ਼ੰਕਰ ''ਚ ਸ਼ਰੇਆਮ ਚੱਲ ਰਹੇ ਨੇ ਸ਼ਰਾਬ ਦੇ ਨਾਜਾਇਜ਼ ਠੇਕੇ ਤੇ ਬ੍ਰਾਂਚਾਂ

06/27/2017 1:25:52 AM

ਗੜ੍ਹਸ਼ੰਕਰ, (ਬੈਜ ਨਾਥ)- ਬੇਸ਼ੱਕ ਪੰਜਾਬ ਸਰਕਾਰ ਨੇ ਇਸ ਸਾਲ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਘੱਟ ਕਰ ਕੇ ਸ਼ਰਾਬਬੰਦੀ ਵੱਲ ਕਦਮ ਚੁੱਕਿਆ ਹੈ ਅਤੇ ਲੋਕਾਂ ਨੇ ਵੀ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪਰ ਸ਼ਰਾਬ ਦੇ ਠੇਕੇਦਾਰਾਂ ਨੇ ਆਬਕਾਰੀ ਤੇ ਕਰ ਵਿਭਾਗ ਨਾਲ ਕਥਿਤ ਮਿਲੀਭੁਗਤ ਕਰ ਕੇ ਗੜ੍ਹਸ਼ੰਕਰ ਇਲਾਕੇ ਵਿਚ ਮਨਜ਼ੂਰ ਕੀਤੇ ਠੇਕਿਆਂ ਤੋਂ ਵਧ ਠੇਕੇ ਖੋਲ੍ਹ ਕੇ ਸਰਕਾਰ ਦੇ ਫੈਸਲੇ ਨੂੰ ਹੀ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।


Related News