ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਕੀਮਤ ''ਤੇ ਬਖਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ.

12/12/2017 1:20:18 PM

ਝਬਾਲ (ਨਰਿੰਦਰ) - ਇਲਾਕੇ ਵਿਚ ਫੈਲੇ ਨਸ਼ਿਆਂ ਦੇ ਜਾਲ ਨੂੰ ਖਤਮ ਕਰਨ ਲਈ ਪੁਲਸ ਨਸ਼ਿਆਂ ਦੇ ਵਪਾਰੀਆਂ ਅਤੇ ਟ੍ਰੈਫਿਕ ਸਮੱਸਿਆ ਦਾ ਕਾਰਨ ਬਣ ਰਹੇ ਦੁਕਾਨਦਾਰਾਂ ਅਤੇ ਸੜਕਾਂ 'ਤੇ ਬੱਸਾਂ ਖੜ੍ਹੀਆਂ ਕਰ ਕੇ ਹਾਦਸਿਆਂ ਨੂੰ ਬੜ੍ਹਾਵਾ ਦੇਣ ਵਾਲਿਆਂ ਨਾਲ ਸਖਤੀ ਨਾਲ ਪੇਸ਼ ਆਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡੀ. ਐੱਸ. ਪੀ. ਸਿਟੀ ਸਤਨਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਡੀ. ਐੱਸ. ਪੀ. ਸਤਨਾਮ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਜੋ ਸਾਡੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਡਾ. ਅਗਨੀਹੋਤਰੀ ਦੀਆਂ ਹਦਾਇਤਾਂ 'ਤੇ ਖਤਮ ਕਰ ਕੇ ਜਵਾਨੀ ਨੂੰ ਤਬਾਹ ਹੋਣ ਤੋਂ ਬਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਝਬਾਲ ਵਿਖੇ ਪੁਲਸ ਪਬਲਿਕ ਮੀਟਿੰਗ ਕੀਤੀ ਜਾਵੇਗੀ ਅਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਨਸ਼ਿਆਂ ਦੀ ਬੀਮਾਰੀ ਨੂੰ ਖਤਮ ਕਰਨ ਲਈ ਪੁਲਸ ਦਾ ਸਾਥ ਦੇਣ, ਜਦੋਂਕਿ ਅੱਡੇ 'ਚੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਦੁਕਾਨਦਾਰ ਆਪਣਾ ਯੋਗਦਾਨ ਪਾਉਣ।


Related News