ਪੁਲਸ ਨੇ ਭੁੱਕੀ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

01/17/2018 5:02:34 PM

ਲਹਿਰਾਗਾਗਾ (ਗੋਇਲ) - ਲਹਿਰਾ ਪੁਲਸ ਨੇ ਇਕ ਵਿਅਕਤੀ ਨੂੰ 8 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ । 
ਇਸ ਸਬੰਧੀ ਐੱਸ. ਐੱਚ. ਓ. ਲਹਿਰਾ ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਏ. ਐੱਸ. ਆਈ. ਪ੍ਰਸ਼ੋਤਮ ਸ਼ਰਮਾ ਨੇ ਪੁਲਸ ਪਾਰਟੀ ਸਮੇਤ ਪਿੰਡ ਕੋਟੜਾ ਲਹਿਲ ਵਿਖੇ ਗਸ਼ਤ ਦੌਰਾਨ ਪਿੰਡ ਰਾਮਪੁਰਾ ਜਵਾਹਰਵਾਲਾ ਵਾਲੀ ਸਾਈਡ ਤੋਂ ਪੈਦਲ ਆਉਂਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ । ਦੋਸ਼ੀ ਦੀ ਪਹਿਚਾਣ ਕਾਲਾ ਸਿੰਘ ਵਾਸੀ ਕੋਟੜਾ ਲਹਿਲ ਵਜੋਂ ਹੋਈ ਹੈ । ਪੁਲਸ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News