ਤਾਨਾਸ਼ਾਹ ਹੈ ਕੇਜਰੀਵਾਲ : ਮਿੱਤਲ (ਵੀਡੀਓ)

08/28/2016 1:23:06 PM

ਗੁਰਦਾਸਪੁਰ : ਪੰਜਾਬ ਦੇ ਉਦਯੋਗ ਮੰਤਰੀ ਮਦਨ ਮੋਹਨ ਮਿੱਤਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਲਈ ਚੰਗੀ ਸੋਚ ਵਾਲੇ ਵਿਅਕਤੀ ਆਮ ਆਦਮੀ ਪਾਰਟੀ ਵਿਚ ਟਿੱਕ ਕੇ ਨਹੀਂ ਰਹਿ ਸਕਦੇ। ਸੁੱਚਾ ਸਿੰਘ ਛੋਟੇਪੁਰ ਨੂੰ ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਭਾਜਪਾ ਆਗੂ ਨੇ ਕਿਹਾ ਹੈ ਕਿ ਇਹ ਤਾਂ ਹੋਣਾ ਹੀ ਸੀ।
ਦੱਸ ਦਈਏ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ''ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਦੇਖਿਆ ਜਾ ਰਿਹਾ ਸੀ। ਹਾਲਾਂਕਿ ਸਿਆਸੀ ਗਲਿਆਰਿਆਂ ਵਿਚ ਇਹ ਵੀ ਚਰਚਾ ਹੈ ਕਿ ਕੇਜਰੀਵਾਲ ਨੂੰ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਚਾਹਤ ਹੈ ਜਿਸ ਕਰਕੇ ਛੋਟੇਪੁਰ ਨੂੰ ਰਸਤੇ ''ਚੋਂ ਹਟਾਇਆ ਗਿਆ ਹੈ।


Gurminder Singh

Content Editor

Related News