ਮਾਨਸਿਕ ਤੌਰ ''ਤੇ ਪਰੇਸ਼ਾਨ ਵਿਅਕਤੀ ਨੇ ਮੌਤ ਨੂੰ ਲਗਾਇਆ ਗਲੇ

08/14/2017 6:41:17 PM

ਮੇਹਟੀਆਣਾ(ਸੰਜੀਵ)— ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਪੰਡੋਰੀ ਕੱਦ ਵਿਖੇ ਇਕ ਵਿਆਹੁਤਾ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਾਣਕਾਰੀ ਮੁਤਾਬਕ ਸੋਮਵਾਰ  ਸਵੇਰੇ ਕਰੀਬ ਸਾਢੇ ਸੱਤ ਵਜੇ ਮਲਕੀਅਤ ਸਿੰਘ (35) ਪੁੱਤਰ ਦਰਸ਼ਨ ਸਿੰਘ ਸੈਣੀ ਵਾਸੀ ਪੰਡੋਰੀ ਕੱਦ ਨੇ ਆਪਣੇ ਘਰ 'ਚ ਪੱਖੇ ਨਾਲ ²ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਗੁਰਮਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟ ਮਾਰਟਮ ਲਈ ਭੇਜ ਦਿੱਤਾ। ਏ. ਐੱਸ. ਆਈ. ਗੁਰਮਿੰਦਰ ਸਿੰਘ ਮੁਤਾਬਕ ਮ੍ਰਿਤਕ ਵਿਅਕਤੀ ਨਸ਼ੇ ਦਾ ਆਦੀ ਸੀ ਅਤੇ ਇਸ ਕਰਕੇ ਹੀ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਉਸ ਤੋਂ ਬਾਅਦ ਹੀ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਅਤੇ ਸੋਮਵਾਰ ਸਵੇਰੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਪਾਈ ਗਈ। ਮੇਹਟੀਆਣਾ ਪੁਲਸ ਨੇ 174 ਦੀ ਕਾਰਵਾਈ ਕਰ ਦਿੱਤੀ ਹੈ।


Related News