ਅਕਤੂਬਰ ਮਹੀਨੇ ਸਸਤੀ ਹੋਵੇਗੀ ਰੇਤ : ਸਿੱਧੂ (ਵੀਡੀਓ)

06/26/2017 7:20:27 PM

ਮਾਲੇਰਕੋਟਲਾ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੁਤਾਬਕ ਅਕਤੂਬਰ ਮਹੀਨੇ ਵਿਚ ਪੰਜਾਬ ਦੇ ਲੋਕਾਂ ਨੂੰ ਸਸਤੀ ਰੇਤ ਮਿਲਣੀ ਸ਼ੁਰੂ ਹੋ ਜਾਵੇਗੀ। ਮਾਲੇਰਕੋਟਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਸਾਂਝੀ ਪ੍ਰੈਸ ਕਾਨਫਰੰਸ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰੇਤ ਖੱਡਾਂ ਦੇ ਸ਼ੁਰੂ ਹੁੰਦਿਆਂ ਹੀ ਸਪਲਾਈ ਵੱਧ ਜਾਵੇਗੀ ਜਿਸ ਨਾਲ ਰੇਤਾਂ ਦੇ ਭਾਅ ਹੇਠਾਂ ਆ ਜਾਣਗੇ।
ਸਿੱਧੂ ਦਾ ਕਹਿਣਾ ਹੈ ਕਿ ਸਰਕਾਰ ਆਪਣਾ ਖਜ਼ਾਨਾ ਭਰਨ ਦੇ ਨਾਲ-ਨਾਲ ਜਨਤਾ ਨੂੰ ਵੀ ਰਾਹਤ ਦੇਵੇਗੀ। ਸਿੱਧੂ ਮੁਤਾਬਕ 10 ਸਾਲਾਂ ਦਾ ਨੁਕਸਾਨ ਇਕ ਦਿਨ ਵਿਚ ਪੂਰਾ ਨਹੀਂ ਹੋ ਸਕਦਾ, ਇਸ ਲਈ ਸਰਕਾਰ ਕੰਮ ਕਰ ਰਹੀ ਹੈ ਅਤੇ ਜਲਦ ਹੀ ਲੋਕਾਂ ਨੂੰ ਰਾਹਤ ਮਿਲੇਗੀ।


Related News