ਰੇਲਵੇ ਪੁਲਸ ''ਚ ਭਰਤੀ ਕਰਵਾਉਣ ਦੇ ਨਾਂ ''ਤੇ ਮਾਰੀ ਲੱਖਾਂ ਦੀ ਠੱਗੀ

08/18/2017 7:03:29 AM

ਵਲਟੋਹਾ,   (ਗੁਰਮੀਤ ਸਿੰਘ)-  ਥਾਣਾ ਵਲਟੋਹਾ ਦੀ ਪੁਲਸ ਨੇ ਰੇਲਵੇ ਪੁਲਸ 'ਚ ਭਰਤੀ ਕਰਵਾਉਣ ਦੇ ਨਾਂ 'ਤੇ 6 ਲੱਖ 20 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਲੋਕਾਂ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। 
ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਬਹਾਦਰਨਗਰ ਨਿਵਾਸੀ ਸਰਵਨ ਸਿੰਘ ਪੁੱਤਰ ਗੁਰਮੇਜ ਸਿੰਘ ਨੇ ਦੱਸਿਆ ਕਿ ਹਰਵੰਤ ਕੌਰ ਪਤਨੀ ਦਿਲਬਾਗ ਸਿੰਘ ਪਿੰਡ ਮੂਸੇ ਹਾਲ ਨਿਵਾਸੀ ਅੰਮ੍ਰਿਤਸਰ ਨੇ ਆਪਣੇ ਲੜਕੇ ਲਵਪ੍ਰੀਤ ਸਿੰਘ ਨਾਲ ਮਿਲੀਭੁਗਤ ਕਰ ਕੇ ਉਸ ਦੀਆਂ ਲੜਕੀਆਂ ਨੂੰ ਰੇਲਵੇ ਪੁਲਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਆਪਣੀਆਂ ਗੱਲਾਂ ਵਿਚ ਫਸਾ ਲਿਆ। ਉਕਤ ਲੋਕਾਂ ਨੇ ਉਸ ਕੋਲੋਂ 6 ਲੱਖ 20 ਹਜ਼ਾਰ ਰੁਪਏ ਬਟੋਰ ਲਏ ਪਰ ਬਾਅਦ ਵਿਚ ਨਾ ਤਾਂ ਉਸ ਦੀਆਂ ਲੜਕੀਆਂ ਨੂੰ ਰੇਲਵੇ ਪੁਲਸ ਵਿਚ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਦ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਕਤ ਲੋਕ ਪੈਸੇ ਦੇਣ ਤੋਂ ਸਾਫ ਮੁੱਕਰ ਗਏ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਹਰਵੰਤ ਕੌਰ ਅਤੇ ਲਵਪ੍ਰੀਤ ਸਿੰਘ ਨਿਵਾਸੀ ਪਿੰਡ ਮੂਸੇ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


Related News