ਵਿਆਹ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਨਾਹ; ਕੇਸ ਦਰਜ

10/18/2017 6:08:44 AM

ਹਾਜੀਪੁਰ, (ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਅਧੀਨ ਪੈਂਦੇ ਇਕ ਪਿੰਡ ਦੀ ਲੜਕੀ ਨਾਲ ਪੁਲਸ ਸਟੇਸ਼ਨ ਮੁਕੇਰੀਆਂ ਅਧੀਨ ਪੈਂਦੇ ਇਕ ਪਿੰਡ ਦੇ ਲੜਕੇ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਲੜਕੀ ਨੇ ਦੱਸਿਆ ਕਿ ਪੁਲਸ ਸਟੇਸ਼ਨ ਮੁਕੇਰੀਆਂ ਅਧੀਨ ਪੈਂਦੇ ਇਕ ਪਿੰਡ ਦੇ ਲੜਕੇ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕੀਤਾ ਹੈ। ਹਾਜੀਪੁਰ ਪੁਲਸ ਨੇ ਲੜਕੀ ਦੇ ਬਿਆਨਾਂ 'ਤੇ 376 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News