ਵਿਆਹ ਵੇਖਣ ਗਏ ਪਰਿਵਾਰ ਦੀ ਤਾਲਾ ਬੰਦ ਕੋਠੀ ''ਚ ਚੋਰੀ ਨੇ ਬੋਲਿਆ ਧਾਵਾ

10/18/2017 6:29:47 PM

ਬਟਾਲਾ (ਮਠਾਰੂ) : ਵਿਆਹ ਵੇਖਣ ਗਏ ਪਰਿਵਾਰ ਦੀ ਤਾਲਾ ਬੰਦ ਕੋਠੀ ਵਿਚ ਚੋਰਾਂ ਵਲੋ ਵੱਡੇ ਪੱਧਰ 'ਤੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਬੀਤੇ ਕੱਲ ਰਿਸ਼ਤੇਦਾਰ ਦੇ ਵਿਆਹ ਵਿਚ ਸ਼ਾਮਲ ਹੋਣ ਗਏ ਸਨ। ਉਨਾਂ ਦੱਸਿਆ ਕਿ ਬੁੱਧਵਾਰ ਜਦੋਂ ਉਹ ਵਾਪਿਸ ਆਏ ਤਾਂ ਉਨ੍ਹਾਂ ਦੀ ਕੋਠੀ ਦੇ ਬਾਹਰ ਦੇ ਗੇਟ ਦਾ ਤਾਲਾ ਬੰਦ ਸੀ ਪਰ ਅੰਦਰ ਵਾਲੇ ਕਮਰੇ ਦਾ ਦਰਵਾਜ਼ਾ ਖੁੱਲਾ ਪਇਆ ਸੀ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦੇ ਤਾਲੇ ਟੁੱਟੇ ਸਨ ਅਤੇ ਸਮਾਨ ਖਿਲਰਿਆ ਪਿਆ ਸੀ।
ਅਵਤਾਰ ਸਿੰਘ ਨੇ ਦੱਸਿਆ ਕਿ ਘਰ ਵਿਚ ਪਏ 6 ਤੋਲੇ ਸੋਨੇ ਦੇ ਗਹਿਣੇ ਅਤੇ 24 ਹਜ਼ਾਰ ਰੁਪਏ ਦੀ ਨਕਦੀ ਸਮੇਤ ਚੋਰ ਹੋਰ ਵੀ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਆਪਣੀ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News