ਵਿਆਹ ਤੋਂ 2 ਮਹੀਨੇ ਬਾਅਦ ਹੀ ਖੁੱਲ੍ਹੀ ਲਾੜੇ ਦੀ ਪੋਲ, ਲਾੜੀ ਪਹੁੰਚੀ ਹਪਸਤਾਲ

06/26/2017 10:21:19 AM

ਫਾਜ਼ਿਲਕਾ (ਲੀਲਾਧਰ)— ਹਰ ਲੜਕੀ ਦਾ ਸੁਪਨਾ ਹੁੰਦਾ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਜੀਵਨ ਸਾਥੀ ਉਸ ਨੂੰ ਹਰ ਖੁਸ਼ੀ ਦੇਵੇਗਾ ਪਰ ਪੰਜਾਬ ਦੇ ਫਿਰੋਜ਼ਪੁਰ 'ਚ ਨਵ ਵਿਆਹੁਤਾ ਲਾੜੀ ਦਾ ਸੁਪਨਾ ਉਸ ਸਮੇਂ ਟੁੱਟ ਗਿਆ ਜਦੋਂ ਵਿਆਹ ਤੋਂ 2 ਮਹੀਨੇ ਬਾਅਦ ਪਤੀ ਨੇ ਉਸ ਨੂੰ ਬੇਰਹਿਮੀ ਨਾਲ ਕੁੱਟ ਕੇ ਹਸਪਤਾਲ ਪਹੁੰਚਾ ਦਿੱਤਾ। ਪੀੜਤ ਬਿਮਲਾ ਰਾਣੀ (22) ਵਾਸੀ ਪਿੰਡ ਅਲਿਆਣਾ ਦੇ ਭਰਾ ਹੁਸ਼ਿਆਰ ਸਿੰਘ ਵਾਸੀ ਪਿੰਡ ਘੁਰਕਾਂ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਇਸ ਸਾਲ ਅਪ੍ਰੈਲ ਮਹੀਨੇ 'ਚ ਹੋਇਆ ਸੀ।
ਦਾਜ ਲਈ ਬੇਰਹਿਮੀ ਨਾਲ ਕੁੱਟਿਆ
ਬੀਤੇ ਦਿਨ ਜਦੋਂ ਉਸ ਦੀ ਭੈਣ ਆਪਣੇ ਘਰ 'ਚ ਕੰਮ ਕਰ ਰਹੀ ਸੀ ਤਾਂ ਉਸ ਦੇ ਪਤੀ ਅਤੇ ਹੋਰ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਉਸ ਨਾਲ ਦਾਜ ਦੀ ਮੰਗ ਨੂੰ ਲੈ ਕੇ ਝਗੜਾ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਉਸ ਦੀ ਭੈਣ ਆਪਣੀ ਭੂਆ ਘਰ ਚਲੀ ਗਈ ਅਤੇ ਜਦੋਂ ਕੁਝ ਸਮੇਂ ਬਾਅਦ ਆਪਣੇ ਘਰ ਵਾਪਸ ਆਈ ਤਾਂ ਉਸ ਦੇ ਸਹੁਰ ਪਰਿਵਾਰ ਦੇ ਮੈਂਬਰਾਂ ਨੇ ਫਿਰ ਤੋਂ ਉਸ ਨਾਲ ਕੁੱਟਮਾਰ ਕੀਤੀ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਲੜਕੀ ਦੇ ਪੇਕੇ ਪਰਿਵਾਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।


Related News