ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

01/17/2018 6:15:53 PM

ਧਾਰੀਵਾਲ (ਖੋਸਲਾ, ਬਲਬੀਰ) - ਪਿੰਡ ਸਿੱਧਵਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਧਾਰੀਵਾਲ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਿੱਧਵਾਂ ਦੇ ਵਾਸੀ ਕਿਸਾਨ ਆਤਮਾ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਖੇਤਾਂ 'ਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਕਿਸ਼ੋਰੀ ਪੁੱਤਰ ਬਿਪਨ ਸਿੰਘ ਵਾਸੀ ਸੁਨੱਈਆ ਸਰਦਾਮਾ ਬਿਹਾਰ ਨੇ ਫਾਹਾ ਲੈ ਲਿਆ, ਜਿਸ ਉਪਰੰਤ ਪੁਲਸ ਨੇ ਤੁਰੰਤ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਸਬੰਧੀ ਪੁਲਸ ਨੇ ਮ੍ਰਿਤਕ ਦੇ ਵਾਰਿਸਾਂ ਨੂੰ ਸੂਚਨਾ ਦੇ ਦਿੱਤੀ ਹੈ ਤੇ ਲਾਸ਼ ਨੂੰ ਮੁਰਦਾਘਰ 'ਚ ਰੱਖਿਆ ਗਿਆ ਹੈ ਤੇ ਵਾਰਿਸਾਂ ਦੇ ਆਉਣ 'ਤੇ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ।


Related News