ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ''ਚ ਵਿਅਕਤੀ ਗ੍ਰਿਫ਼ਤਾਰ

10/18/2017 5:29:36 PM

ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਬਕੈਨ ਵਾਲਾ ਵਿਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਸਬੰਧੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। 
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਬਿਆਨ ਵਿਚ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਸਤਨਦਾਸ ਦੀ ਮੌਤ ਹੋ ਜਾਣ ਤੋਂ ਬਾਅਦ ਉਸਦੀ ਮਾਤਾ ਸਰਬਜੀਤ ਕੌਰ ਨੇ ਦੂਸਰਾ ਵਿਆਹ ਕੁਲਵੰਤ ਸਿੰਘ ਵਾਸੀ ਪਿੰਡ ਬਕੈਨ ਵਾਲਾ ਦੇ ਨਾਲ ਕਰਵਾ ਲਿਆ ਸੀ। ਉਸਨੇ ਦੱਸਿਆ ਕਿ 10 ਅਕਤੂਬਰ 2017 ਨੂੰ ਰਾਤ ਲਗਭਗ 11 ਵਜੇ ਜਦੋਂ ਉਹ ਸਾਰੇ ਘਰ ਵਿਚ ਸੋ ਰਹੇ ਸਨ ਤਾਂ ਕੁਲਵੰਤ ਸਿੰਘ ਵਾਸੀ ਪਿੰਡ ਬਕੈਨ ਵਾਲਾ ਨੇ ਉਸਦੇ ਨਾਲ ਛੇੜਛਾੜ ਕੀਤੀ। ਪੁਲਸ ਨੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ।


Related News