ਮੋਟਸਾਈਕਲ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ

08/16/2017 3:34:55 PM

ਬਟਾਲਾ, (ਸੈਂਡੀ) - ਸਥਾਨਕ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਬਹਾਦੁਰ ਹੂਸੈਨ ਵਿਖੇ ਤੇਜ਼ ਰਫਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਇਕ 70 ਸਾਲ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਹਾਦੁਰ ਹੂਸੈਨ ਕਲਾਂ ਜੋ ਸਾਈਕਲ 'ਤੇ ਪੰਜਗਰਾਈਆ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਕਿ ਜਦੋਂ ਪਿੰਡ ਦਾ ਮੋੜ ਕੱਟਣ ਲੱਗਾ ਤਾਂ ਪਿਛੋ ਆ ਰਹੇ ਇਕ ਤੇਜ਼ ਰਫਤਾਰ ਮੋਟਰਸਾਇਕਲ ਇਸ 'ਚ ਵੱਜਾ। ਜਿਸ ਨਾਲ ਉਹ ਜ਼ਖਮੀਂ ਹੋ ਗਿਆ। ਆਲੇ-ਦੁਆਲੇ ਦੇ ਲੋਕ ਉਸਨੂੰ ਤੁਰੰਤ ਹਸਪਤਾਲ ਲਿਆਏ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾਂ ਦੀ ਸੂਚਨਾ ਮਿਲਦੇ ਥਾਣਾ ਰੰਗੜ੍ਹ ਨੰਗਲ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਮੋਟਰਸਾਇਕਲ ਕਬਜ਼ੇ 'ਚ ਲੈ ਕੇ ਡਰਾਇਵਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।


Related News