ਮੋਟਸਾਈਕਲ ਚੋਰੀ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ

Friday, October 13, 2017 5:38 PM
ਮੋਟਸਾਈਕਲ ਚੋਰੀ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ) - ਰਾਜਾ ਹਸਪਤਾਲ ਦੇ ਬਾਹਰ ਖੜ੍ਹੇ ਮੋਟਰਸਾਈਕਲ ਚੋਰੀ ਕਰਨ ਵਾਲੇ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਕੇ 3 ਵਾਹਨ ਬਰਾਮਦ ਕੀਤੇ ਹਨ।
ਇਸ ਸੰਬੰਧੀ ਐੱਸ. ਐੱਚ. ਓ. ਰਾਜਕੁਮਾਰ ਨੇ ਦੱਸਿਆ ਕਿ 14 ਸਤੰਬਰ ਨੂੰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਬਲਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੁਲਾਮ ਰੋਡ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਰਾਜਾ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਸੀ ਪਰ ਜਦੋਂ ਉਹ ਹਸਪਤਾਲ ਤੋਂ ਬਾਹਰ ਆਇਆ ਤਾਂ ਮੋਟਰਸਾਈਕਲ ਉਥੇ ਨਹੀਂ ਸੀ, ਜਿਸ ਨੂੰ ਕਿਸੇ ਨੇ ਚੋਰੀ ਕਰ ਲਿਆ। ਰਾਜਕੁਮਾਰ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਮਦਦ ਨਾਲ ਦੋਸ਼ੀ ਨੂੰ ਕਾਬੂ ਕੀਤਾ ਗਿਆਹੈ। ਉਸ ਦੀ ਪਛਾਣ ਕੁਲਦੀਪ ਕੁਮਾਰ ਉਰਫ ਬੌਬੀ ਪੁੱਤਰ ਸ਼ਿਵ ਕੁਮਾਰ ਵਾਸੀ ਪਿੰਡ ਸਜਾਵਲਪੁਰ ਦੇ ਰੂਪ 'ਚ ਹੋਈ ਹੈ ਤੇ ਉਸ ਕੋਲੋਂ ਚੋਰੀ ਦੇ 3 ਵਾਹਨ ਬਰਾਮਦ ਕੀਤੇ।