ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਪਤੀ-ਪਤਨੀ ਜ਼ਖਮੀ

09/21/2017 11:21:12 AM

ਡੇਰਾ ਬਾਬਾ ਨਾਨਕ (ਕੰਵਲਜੀਤ) - ਬੁੱਧਵਾਰ ਡੇਰਾ ਬਾਬਾ ਨਾਨਕ ਦੇ ਫਤਿਹਗੜ੍ਹ ਚੂੜੀਆਂ ਚੌਕ ਵਿਖੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ।  ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਤੇ ਉਸ ਦੀ ਪਤਨੀ ਹਰਜਿੰਦਰ ਕੌਰ ਵਾਸੀ ਪਿੰਡ ਤਲਵੰਡੀ ਹਿੰਦੂਆਂ ਮੋਟਰਸਾਈਕਲ 'ਤੇ ਆਪਣੀ ਭੈਣ ਨੂੰ ਪਿੰਡ ਖੁਸ਼ਹਾਲਪੁਰ ਵਿਖੇ ਮਿਲਣ ਲਈ ਜਾ ਰਹੇ ਸੀ ਕਿ ਜਦੋਂ ਇਹ ਡੇਰਾ ਬਾਬਾ ਨਾਨਕ ਦੇ ਫਤਿਹਗੜ੍ਹ ਚੂੜੀਆਂ ਚੌਕ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਅਣਪਛਾਤੀ ਕਾਰ ਨੇ ਇਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਕਤ ਪਤੀ-ਪਤਨੀ ਸੜਕ 'ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਸ ਦੀ ਪੈਟਰੋਲਿੰਗ ਕਾਰ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਇਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਇਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸ ਸਬੰਧੀ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲਾ ਦਰਜ ਕਰ ਦਿੱਤਾ ਜਾਵੇਗਾ ਤੇ ਅਣਪਛਾਤੀ ਕਾਰ ਦੀ ਭਾਲ ਕੀਤੀ ਜਾਵੇਗੀ। 


Related News