ਨਵਜੋਤ ਸਿੱਧੂ ਨੇ ਬਣਾਈ ਨਵੀਂ ਪਾਲਿਸੀ, ਪੰਜਾਬ ਲਈ ਕੀਤਾ ਵੱਡਾ ਐਲਾਨ (ਵੀਡੀਓ)

05/30/2017 7:38:09 PM

ਚੰਡੀਗੜ੍ਹ : ਪੰਜਾਬ ਦੇ ਸੱਭਿਆਚਾਰ ਨੂੰ ਬਚਾਉਣ ਲਈ ਕਲਚਰ ਪਾਲਿਸੀ ਲਿਆਂਦੀ ਜਾਵੇਗੀ, ਜਿਸ ਲਈ ਸੁਝਾਅ ਦੇਣ ਲਈ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਦੀ ਇਕ ਕੋਰ ਕਮੇਟੀ ਬਣਾਈ ਜਾ ਰਹੀ ਹੈ। ਇਹ ਐਲਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ''ਚ ਕਲਚਰ ਮੀਟਿੰਗ ਦੌਰਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਡਿਜ਼ਨੀ ਵਰਲਡ ਅਤੇ ਲਗਭਗ 50 ਏਕੜ ''ਚ ਫਿਲਮ ਸਿਟੀ ਬਣਾਏ ਜਾਣ ਦੀ ਗੱਲ ਵੀ ਕਹੀ।
ਸਿੱਧੂ ਨੇ ਕਿਹਾ ਕਿ ਪੰਜਾਬੀ ਵਿਰਾਸਤ ਨੂੰ ਬਚਾਉਣ ਲਈ ਕਾਂਗਰਸ ਸਰਕਾਰ ਵਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਵੇਗੀ ਅਤੇ ਪੰਜਾਬੀ ਭਾਸ਼ਾ ਨੂੰ ਸਾਰੇ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ।


Gurminder Singh

Content Editor

Related News