ਨੇਪਾਲੀ ਨੇ ਮਾਰਿਆ ਬਿਹਾਰੀ ਨੂੰ

12/13/2017 12:59:40 AM

ਪਠਾਨਕੋਟ   (ਸ਼ਾਰਦਾ)-  ਨਗਰ ਨਾਲ ਲੱਗਦੇ ਪਿੰਡ ਕੰਡਰਾਂ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ 'ਚ ਨੇਪਾਲੀ ਨੇ 27 ਸਾਲਾ ਬਿਹਾਰੀ ਨੌਜਵਾਨ 'ਤੇ ਕਹੀ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 
ਸਦਰ ਪੁਲਸ ਸਟੇਸ਼ਨ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਮੁਨੀ ਲਾਲ ਵਾਸੀ ਬਿਹਾਰ, ਜਦਕਿ ਮੁਲਜ਼ਮ ਦੀ ਪਛਾਣ ਰਾਜਨ ਵਾਸੀ ਨੇਪਾਲ ਵਜੋਂ ਹੋਈ। 
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਮਨੋਜ ਕਸ਼ਅਪ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੇ ਭਰਾ ਨਾਲ ਕੰਡਰਾਂ ਵਿਖੇ ਆਇਆ ਹੋਇਆ ਸੀ। ਇਸ ਦੌਰਾਨ ਮੁਲਜ਼ਮ ਨੇ ਹੜ੍ਹ ਆਉਣ ਦਾ ਰੌਲਾ ਪਾਇਆ। ਜਦੋਂ ਉਨ੍ਹਾਂ ਉਥੇ ਜਾ ਕੇ ਦੇਖਿਆ ਤਾਂ ਉਸ ਦੇ ਭਰਾ ਦੀ ਖੂਨ ਨਾਲ ਲਥਪੱਥ ਲਾਸ਼ ਪਈ ਸੀ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। 


Related News