4, 650 ਕਿੱਲੋਗ੍ਰਾਮ ਭੁੱਕੀ ਸਮੇਤ ਇਕ ਵਿਅਕਤੀ ਕਾਬੂ

10/17/2017 6:10:16 PM

ਢੇਰ(ਗੁਰਭਾਗ)— ਨਜ਼ਦੀਕੀ ਪਿੰਡ ਮਜਾਰੀ 'ਚ ਹਿਮਾਚਲ ਪ੍ਰਦੇਸ਼ ਪੁਲਸ ਵੱਲੋਂ ਇਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕਰ ਲਿਆ ਗਿਆ। ਪੁਲਸ ਥਾਣਾ ਕੋਟ ਕਹਿਲੂਰ ਦੇ ਮੁੱਖ ਅਫਸਰ ਬਲਵੀਰ ਸਿੰਘ ਅਨੁਸਾਰ ਰਾਤ ਕਰੀਬ 12 ਵਜੇ ਪਿੰਡ ਮਜਾਰੀ 'ਚ ਵਿਸੇਸ਼ ਚੈਕਿੰਗ ਦੌਰਾਨ ਇਕ ਵਿਅਕਤੀ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਗਿਆ। ਕਾਬੂ ਕੀਤਾ ਸਮੱਗਲਰ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਮਜਾਰੀ ਦਾ ਰਹਿਣ ਵਾਲਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ 4 ਕਿੱਲੋ 650 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪੁਲਸ ਪੰਜਾਬ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਵਿਸੇਸ਼ ਤੌਰ 'ਤੇ ਮੁਸਤੈਦੀ ਰੱਖ ਰਹੀ ਹੈ। ਨਸ਼ਿਆਂ ਜਾਂ ਹੋਰ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਪੁਲਸ ਵੱਲੋਂ ਦੋਵੇਂ ਰਾਜਾਂ ਦੀ ਸਰਹੱਦ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ।


Related News