ਦੇਸੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

12/12/2017 6:08:27 PM

ਸ੍ਰੀ ਅਨੰਦਪੁਰ ਸਾਹਿਬ (ਬਾਲੀ)— ਬੀਤੀ ਰਾਤ ਪੁਲਸ ਵੱਲੋਂ ਇਕ ਰਿਕਸ਼ਾ ਰੇਹੜੀ ਚਾਲਕ ਪ੍ਰਵਾਸੀ ਵਿਅਕਤੀ ਨੂੰ ਹਿਮਾਚਲ ਪ੍ਰਦੇਸ਼ ਵਿਚ ਵਿਕਣ ਵਾਲੀ ਦੇਸੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਰਬਜੀਤ ਸਿੰਘ ਇੰਚਾਰਜ ਚੌਂਕੀ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਮੇਰੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ । ਇਸ ਦੌਰਾਨ ਟੀ ਪੁਆਇੰਟ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਨਜ਼ਦੀਕ ਇਕ ਪ੍ਰਵਾਸੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਰਿਕਸ਼ਾ ਰੇਹੜੀ ਨੂੰ ਪਲਾਸਟਿਕ ਦੀ ਪੱਲੀ ਨਾਲ ਢੱਕ ਕਿ ਆ ਰਿਹਾ ਸੀ। ਜਦੋਂ ਪੁਲਸ ਪਾਰਟੀ ਨੇ ਸ਼ੱਕ ਪੈਣ 'ਤੇ ਇਸ ਨੂੰ ਰੋਕ ਕਿ ਰਿਕਸ਼ਾ ਰੇਹੜੀ ਦੀ ਤਲਾਸ਼ੀ ਲਈ ਤਾਂ 36 ਬੋਤਲਾਂ ਦੇਸੀ ਠੇਕਾ ਸ਼ਰਾਬ ਮਾਰਕਾ ਪਹਾੜੀ ਸੰਤਰਾ ਨੰਬਰ ਵਨ ਫਾਰ ਸੈੱਲ ਹਿਮਾਚਲ ਪ੍ਰਦੇਸ਼ ਦੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਸੁਆਰ ਉੱਤਰ ਪ੍ਰਦੇਸ਼ ਵਜੋਂ ਕੀਤੀ ਗਈ। ਦੋਸ਼ੀ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਮੰਗਲਵਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।


Related News