ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਗ੍ਰਿਫਤਾਰ

11/18/2017 6:24:58 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) — ਜ਼ਿਲਾ ਬਟਾਲਾ ਦੇ ਥਾਣਾ ਡੇਰਾ ਬਾਬਾ ਨਾਨਕ ਪੁਲਸ ਵਲੋਂ ਗੁਪਤ ਸੂਚਨਾ ਮਿਲਣ 'ਤੇ ਇਕ ਨੌਜਵਾਨ ਬਿੰਦਰ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਦੇ ਨਾਲ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਥੇ ਹੀ ਐੱਸ. ਐੱਸ. ਪੀ. ਓਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰਨ 'ਤੇ ਸਾਹਮਣੇ ਆਇਆ ਹੈ ਕਿ ਇਸ ਨੌਜਵਾਨ 'ਤੇ ਪਹਿਲਾਂ ਵੀ ਨਸ਼ੇ ਤੇ ਚੋਰੀ ਦੀਆਂ ਕਈ ਵਾਰਦਾਤਾਂ ਦੇ ਕੇਸ ਦਰਜ ਹਨ ਤੇ ਹੁਣ ਪੁਲਸ ਨੇ ਬਿੰਦਰ ਸਿੰਘ ਤੋਂ ਜ਼ਿਲਾ ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਕਰੀਬ 10 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਅਧਿਕਾਰੀ ਨੇ ਉਕਤ ਨੌਜਵਾਨ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। 


Related News