ਵਿਦੇਸ਼ ਭੇਜਣ ਦੇ ਨਾਂ ''ਤੇ 12 ਲੱਖ ਦੀ ਠੱਗੀ, ਮਾਮਲਾ ਦਰਜ

11/18/2017 5:24:07 PM

ਗੁਰਦਾਸਪੁਰ (ਵਿਨੋਦ) : ਵਿਦੇਸ਼ ਭੇਜਣ ਦੇ ਨਾਮ 'ਤੇ 12 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖਿਲਾਫ ਪੁਲਸ ਨੇ ਕੇਸ ਦਰਜ ਕੀਤਾ ਹੈ। ਧਾਰੀਵਾਲ ਪੁਲਸ ਸਟੇਸ਼ਨ ਇੰਚਾਰਜ ਅਮਨਦੀਪ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀੜਤ ਵਿਅਕਤੀ ਗੁਰਮੁੱਖ ਸਿੰਘ ਪੁੱਤਰ ਰਾਮ ਸਿੰਘ ਨਿਵਾਸੀ ਪਿੰਡ ਕੰਗ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਅਤੇ ਬਲਦੇਵ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਆਪਣੇ ਲੜਕਿਆਂ ਨੂੰ ਵਿਦੇਸ਼ ਭੇਜਣ ਲਈ ਦੋਸ਼ੀ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਸ਼ਾਹਪੁਰ ਜਾਜ਼ਨ ਨੂੰ 12 ਲੱਖ 20 ਹਜ਼ਾਰ ਰੁਪਏ ਦਿੱਤੇ ਸੀ ਪਰ ਦੋਸ਼ੀ ਨੇ ਸਾਡੇ ਲੜਕਿਆਂ ਨੂੰ ਗਲਤ ਢੰਗ ਨਾਲ ਦੁਬਈ ਭੇਜ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਜ ਦੋਸ਼ੀ ਸਾਡੇ ਪੈਸੇ ਵਾਪਸ ਨਹੀਂ ਕਰ ਰਿਹਾ ਅਤੇ ਨਾ ਹੀ ਆਪਣੇ ਟ੍ਰੈਵਲ ਏਜੰਟ ਹੋਣ ਦਾ ਕੋਈ ਪ੍ਰਮਾਣ ਦੇ ਰਿਹਾ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਵਿਰੁੱਧ ਧਾਰਾ 420 ਅਧੀਨ ਕੇਸ ਦਰਜ ਕੀਤਾ ਗਿਆ ਹੈ ਪਰ ਦੋਸ਼ੀ ਫਰਾਰ ਹੋਣ ਵਿਚ ਸਫ਼ਲ ਹੋ ਗਿਆ ਹੈ।


Related News