ਜ਼ਿਲੇ ਦੀਆਂ ਮੰਡੀਆਂ ''ਚ 87984 ਮੀਟ੍ਰਿਕ ਟਨ ਝੋਨੇ ਦੀ ਆਮਦ

10/16/2017 1:06:55 PM

ਨਵਾਂਸ਼ਹਿਰ(ਤ੍ਰਿਪਾਠੀ, ਮਨੋਰੰਜਨ)— ਜ਼ਿਲੇ ਦੀਆਂ ਮੰਡੀਆਂ 'ਚ ਸ਼ਨੀਵਾਰ ਸ਼ਾਮ ਤੱਕ 87984 ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ, ਜਿਸ 'ਚੋਂ 86717 ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਪਿਛਲੇ ਸੀਜ਼ਨ ਦੌਰਾਨ ਸ਼ਨੀਵਾਰ ਸ਼ਾਮ ਤੱਕ 69608 ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ 'ਚ ਦਰਜ ਕੀਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਖਰੀਦੇ ਝੋਨੇ ਦੀ ਅਦਾਇਗੀ 48 ਘੰਟਿਆਂ 'ਚ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਨੀਵਾਰ ਸ਼ਾਮ ਤੱਕ 105.07 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ, ਜੋ 99 ਫੀਸਦੀ ਬਣਦੀ ਹੈ। ਇਸੇ ਤਰ੍ਹਾਂ 72 ਘੰਟਿਆਂ 'ਚ ਖਰੀਦੀ ਫਸਲ ਦੀ ਮੰਡੀਆਂ 'ਚੋਂ ਚੁਕਾਈ ਦੇ ਹਿਸਾਬ ਨਾਲ 104 ਫੀਸਦੀ (60451 ਮੀਟ੍ਰਿਕ ਟਨ) ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਮਿੱਥੀ ਨਮੀ ਤੋਂ ਵੱਧ ਵਾਲਾ ਝੋਨਾ ਨਾ ਲਿਆਉਣ।
ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਪਨਗ੍ਰੇਨ ਵੱਲੋਂ 21570 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 20351 ਮੀਟ੍ਰਿਕ ਟਨ, ਪਨਸਪ ਵੱਲੋਂ 21648 ਮੀਟ੍ਰਿਕ ਟਨ, ਪੰਜਾਬ ਗੋਦਾਮ ਨਿਗਮ ਵੱਲੋਂ 8055 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 8279 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 6633 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 181 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਖਰੀਦ ਲਗਾਤਾਰ ਚੱਲ ਰਹੀ ਹੈ।


Related News