ਜ਼ਿਲੇ ''ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੋਂ ਪਾਰ : ਡੀ. ਸੀ.

10/19/2017 7:06:00 AM

ਕਪੂਰਥਲਾ, (ਮਲਹੋਤਰਾ)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਜ਼ਿਲੇ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਖ਼ਰੀਦ ਪ੍ਰਕਿਰਿਆ ਬਰਕਰਾਰ ਰੱਖੀ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।  ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ 'ਚ ਅੱਜ ਖ਼ਰੀਦ ਏਜੰਸੀਆਂ ਵੱਲੋਂ 33169 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਨਾਲ ਜ਼ਿਲੇ 'ਚ ਖ਼ਰੀਦ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੁਣ ਤੱਕ ਜ਼ਿਲੇ 'ਚ 408521 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 138394 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 117127 ਮੀਟ੍ਰਿਕ ਟਨ, ਪਨਸਪ ਵੱਲੋਂ 56467 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45980 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 38907 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 11646 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਹੁਣ ਤੱਕ ਜ਼ਿਲੇ 'ਚ ਕਿਸਾਨਾਂ ਨੂੰ 473 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਸ ਮੌਕੇ ਡੀ. ਐੱਫ. ਐੱਸ. ਸੀ. ਪਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਯਸ਼ਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।


Related News