ਸੜਕ ਹਾਦਸੇ ''ਚ ਇਕ ਦੀ ਮੌਤ

10/18/2017 1:52:31 PM

ਧੂਰੀ (ਸੰਜੀਵ ਜੈਨ) : ਧੂਰੀ-ਮਾਲੇਰਕੋਟਲਾ ਰੋਡ 'ਤੇ ਟਰੱਕ ਯੂਨੀਅਨ ਦੇ ਨਜ਼ਦੀਕ ਟਰੱਕ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਫੀਕ ਮੁਹੰਮਦ ਵਾਸੀ ਪੱਛਮੀ ਬੰਗਾਲ ਜਦ ਉਕਤ ਰੋਡ 'ਤੇ ਪੈਦਲ ਟਰੱਕ ਯੂਨੀਅਨ ਵੱਲ ਨੂੰ ਮੁੜ ਰਿਹਾ ਸੀ ਤਾਂ ਉਸ ਨੂੰ ਇਕ ਟਰੱਕ ਨੇ ਆਪਣੀ ਲਪੇਟ ਵਿਚ ਲੈ ਲਿਆ ਸੀ।
ਇਸ ਹਾਦਸੇ 'ਚ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਟਰੱਕ ਚਾਲਕ ਗੁਰਜੰਟ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਈਨਾ ਬਾਜਵਾ (ਸ਼ੇਰਪੁਰ) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


Related News