ਪੁਲਸ ਨੇ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

12/11/2017 5:48:57 PM

ਦੋਰਾਹਾ (ਗੁਰਮੀਤ ਕੌਰ) - ਪੁਲਸ ਜ਼ਿਲਾ ਖੰਨਾ ਦੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੱਲੋਂ ਸਮਾਜ ਅਤੇ ਨਸ਼ਾ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀ. ਐਸ.ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਐਚ.ਓ. ਮਨਜੀਤ ਸਿੰਘ ਦੀ ਅਗਵਾਈ ਹੇਠ ਦੋਰਾਹਾ ਪੁਲਸ ਨੇ ਦੋ ਵਿਅਕਤੀਆਂ ਨੂੰ ਨਜ਼ਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਬਾਅਦ 'ਚ ਕÎਥਿਤ ਦੋਸ਼ੀਆਂ ਦੀ ਪਹਿਚਾਣ ਗੁਰਤਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਮਰਾਲਾ ਚੌਕ ਲੁਧਿਆਣਾ ਅਤੇ ਪ੍ਰਿੰਸ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਰਵਿਦਾਸਪੁਰਾ ਲੁਧਿਆਣਾ ਵਜੋਂ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਚਰਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਨਹਿਰ ਪੁਲ ਪਾਸ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਖਾਸ ਮੁਖਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਦੋਵੇਂ ਦੋਸ਼ੀ ਈਓਨ ਕਾਰ 'ਚ ਭਾਰੀ ਮਾਤਰਾ 'ਚ ਸ਼ਰਾਬ ਲੱਦ ਕੇ ਖੰਨਾ ਤੋਂ ਦੋਰਾਹਾ ਵੱਲ ਨੂੰ ਆ ਰਹੇ ਹਨ। ਪੁਲਸ ਨੇ ਨਾਕੇਬੰਦੀ ਦੌਰਾਨ ਜਦੋਂ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 20 ਪੇਟੀਆਂ ਮਾਰਕਾ  ਡਾਲਰ ਨਜ਼ਾਇਜ਼ ਸ਼ਰਾਬ ਬਰਾਮਦ ਹੋਈਆਂ। ਦੋਰਾਹਾ ਪੁਲਸ ਨੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਅੱਗੇ ਕਾਰਵਾਈ ਆਰੰਭ ਕਰ ਦਿੱਤੀ ਹੈ। 


Related News