ਲੋਕਾਂ ਨਾਲ ਠੱਗੀ ਕਰਨ ਦੇ ਮਾਮਲੇ ''ਚ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Friday, April 21, 2017 5:27 PM
ਲੋਕਾਂ ਨਾਲ ਠੱਗੀ ਕਰਨ ਦੇ ਮਾਮਲੇ ''ਚ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਮੁਕਤਸਰ— ਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ''ਤੇ ਲੋਕਾਂ ਨਾਲ ਤਕਰੀਬਨ 2 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਸ ਨੇ ਇਸ ਵਿਅਕਤੀ ਨੂੰ ਅਦਾਲਤ ''ਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ। ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ''ਤੇ ਲਿਆਂਦਾ ਹੈ। ਇਸ ਵਿਅਕਤੀ ''ਤੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਦੋਸ਼ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਵਾਸੀ ਮੁਕਤਸਰ ਨੂੰ ਲੋਕਾਂ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਉਹ ਲੋਕਾਂ ਨੂੰ ਪੈਸੇ ਦੁੱਗਣੇ ਕਰਨ, ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਏ ਠੱਗ ਚੁੱਕਾ ਹੈ। ਇਹ ਵਿਅਕਤੀ ਰੈਡ ਕ੍ਰਾਸ ਸੁਸਾਇਟੀ ''ਚ ਬਤੌਰ ਸੇਵਾਦਾਰ ਵਜੋਂ ਕੰਮ ਕਰਦਾ ਸੀ ਪੁਲਸ ਨੇ ਦੱਸਿਆ ਕਿ ਜੋਗਿੰਦਰ ਦੀ ਪਤਨੀ ਵੀ ਠੱਗੀ ਕਰਨ ਉਸ ਦਾ ਸਾਥ ਦਿੰਦੀ ਸੀ।
ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ ਉਹ ਬੇਕਸੂਰ ਹੈ ਅਤੇ ਉਹ ਰੈਡ ਕ੍ਰਾਸ ''ਚ ਸੇਵਾਦਾਰ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!