ਵਿਆਹ ਦਾ ਝਾਂਸਾ ਦੇ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਹੁਣ ਚੜ੍ਹਿਆ ਪੁਲਸ ਦੇ ਹੱਥੇ

06/27/2017 3:51:48 PM

ਰਾਜਪੁਰਾ (ਸ. ਹ.) —ਵਿਆਹ ਦਾ ਝਾਂਸਾ ਦੇ ਕੇ ਹਵਸ ਦਾ ਸ਼ਿਕਾਰ ਬਣਾਉਣ ਦੇ ਦੋਸ਼ 'ਚ ਫਰਾਰ ਦੋਸ਼ੀ ਅਮਨਪ੍ਰੀਤ ਸਿੰਘ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੁਲਸ ਦੇ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਭੋਗਲਾ ਨਿਵਾਸੀ ਨੇ ਦੱਸਿਆ ਕਿ ਦੋਸ਼ੀ ਉਸ ਦੀ ਧੀ (17) ਨੂੰ ਵਿਆਹ ਦਾ ਝਾਂਸਾ ਦੇ ਕੇ ਕਰੀਬ ਕਰੀਬ ਢੇਡ-2 ਸਾਲ ਤਕ ਉਸ ਨਾਲ ਦੁਸ਼ਕਰਮ ਕਰਦਾ ਰਿਹਾ।
ਜਿਸ 'ਤੇ ਪੁਲਸ ਨੇ ਪਿੰਡ ਲੋਚਮਾ ਨਿਵਾਸੀ ਅਮਨਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਫੋਨ ਤੋਂ ਸਪੰਰਕ ਕਰਨ 'ਤੇ ਮਾਮਲੇ ਦੀ ਜਾਂਚ ਕਰ ਰਹੇ। ਏ. ਐੱਸ. ਆਈ. ਚੈਨਸੁਖ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  


Related News