ਦੀਵਾਲੀ ਦੇ ਮੱਦੇਨਜ਼ਰ ਪੁਲਸ ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ

10/16/2017 11:51:12 AM

ਮਾਲੇਰਕੋਟਲਾ (ਜ਼ਹੂਰ)—ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਥੇ ਪੰਜਾਬ ਭਰ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਇਤਿਹਾਸਕ ਸ਼ਹਿਰ ਮਾਲੇਰਕੋਟਲਾ 'ਚ ਵੀ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗੰਭੀਰ ਸਥਿਤੀ ਨਾਲ ਨਿਪਟਣ ਲਈ ਇਲਾਕੇ ਦੇ ਚੱਪੇ-ਚੱਪੇ 'ਤੇ ਪੁਲਸ ਦਾ ਘੇਰਾ ਮਜ਼ਬੂਤ ਕਰ ਦਿੱਤਾ ਹੈ। ਇਸ ਦੌਰਾਨ ਪੁਲਸ ਵੱਲੋਂ ਵੱਖ-ਵੱਖ ਚੌਕਾਂ 'ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ।
ਗੱਲਬਾਤ ਕਰਦਿਆਂ ਡੀ. ਐੱਸ. ਪੀ. ਯੋਗੀਰਾਜ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਸ਼ਹਿਰ ਵਿਚ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਸ਼ਹਿਰ 'ਚ ਮਾਹੌਲ ਖਰਾਬ ਨਾ ਕੀਤਾ ਜਾ ਸਕੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਸ਼ਹਿਰ 'ਚ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ ਜਾਂ ਕੋਈ ਲਾਵਾਰਿਸ ਬੈਗ ਜਾਂ ਕੋਈ ਹੋਰ ਵਸਤੂ ਨਜ਼ਰ ਆਉਂਦੀ ਹੈ ਤਾਂ ਪੁਲਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ 


Related News