ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਵੱਲੋਂ ਪ੍ਰਦਰਸ਼ਨ

06/26/2017 7:52:19 AM

ਗਿੱਦੜਬਾਹਾ  (ਸੰਧਿਆ) - ਅੱਜ ਮੀਂਹ ਪਏ ਨੂੰ ਭਾਵੇਂ 3 ਦਿਨਾਂ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਮੀਂਹ ਦੇ ਪਾਣੀ ਦੀ ਨਿਕਾਸੀ ਤੋਂ ਨਿਜਾਤ ਨਾ ਮਿਲਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ ਹੋ ਰਹੇ ਹਨ। ਤਿਲਕ ਨਗਰ ਨੂੰ ਜਾਣ ਵਾਲੀ ਸੜਕ ਤੇ ਦੌਲਾ ਗੇਟ ਦੇ ਠੀਕ ਸਾਹਮਣੇ ਦੁਕਾਨਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਰਿਹਾਇਸ਼ੀ ਘਰਾਂ ਦੇ ਪਰਿਵਾਰਕ ਮੈਂਬਰਾਂ ਸੋਨੂੰ ਸ਼ਰਮਾ, ਲੱਕੀ ਕੂਲਰਾਂ ਵਾਲੇ, ਨੀਟਾ, ਜਗਦੇਵ ਸਿੰਘ ਬਿਜਲੀ ਵਾਲੇ, ਭੂਸ਼ਣ ਕੁਮਾਰ, ਮਨੀਸ਼ ਕੁਮਾਰ, ਸੋਮੀ ਬਾਂਸਲ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਘਰਾਂ ਦੇ ਸਾਹਮਣੇ ਮੀਂਹ ਦਾ ਬਦਬੂਦਾਰ ਪਾਣੀ ਖੜ੍ਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਤੇ ਇਥੋਂ ਲੱਗਣ ਵਾਲੇ ਰਾਹਗੀਰਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਮੱਸਿਆ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਕਿਹਾ ਪਰ ਅਜੇ ਤੱਕ ਉਨ੍ਹਾਂ ਦੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਨੇ ਨਗਰ ਕੌਂਸਲ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਕਰਵਾਉਣ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਕੀ ਕਹਿੰਦੇ ਨੇ ਕਾਰਜ ਸਾਧਕ ਅਫ਼ਸਰ
ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਤੁਰੰਤ ਕਰਮਚਾਰੀਆਂ ਨੂੰ ਮੌਕੇ 'ਤੇ ਭੇਜ ਕੇ ਪਾਣੀ ਕਢਵਾਉਣ ਦੇ ਪੁਖਤਾ ਪ੍ਰਬੰਧ ਕਰਦੇ ਹਨ।


Related News