ਪੰਜਾਬ ਸਰਕਾਰ ਹਰ ਫਰੰਟ ''ਤੇ ਫੇਲ : ਭਾਜਪਾ ਆਗੂ

11/19/2017 7:36:17 AM

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ। ਪਿਛਲੇ ਦਿਨੀਂ ਕਈ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਨੇ ਜਿਥੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉਥੇ ਹੀ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਮੰਡੀਆਂ 'ਚ ਰੁਲ ਰਹੇ ਹਨ। ਕਰੀਬ 16-17 ਦਿਨਾਂ ਤੋਂ ਸੂਬਾ ਸਰਕਾਰ ਵਲੋਂ ਝੋਨੇ ਦੀ ਖਰੀਦ ਦੀ ਅਦਾਇਗੀ ਨਹੀਂ ਕੀਤੀ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਰਘੁਵੀਰ ਪ੍ਰਕਾਸ਼ ਗਰਗ ਸੀਨੀਆਰ ਭਾਜਪਾ ਆਗੂ ਨੇ ਇਕ ਮੰਚ 'ਤੇ ਸਾਰੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਇਕੱਠਾ ਕਰਦਿਆਂ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਭਾਜਪਾ ਦੇ ਸੂਬਾ ਕੋਆਰਡੀਨੇਟਰ ਧੀਰਜ ਕੁਮਾਰ ਦੱਦਾਹੂਰ, ਜ਼ਿਲਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਮੱਕੜਾ ਅਤੇ ਪ੍ਰੇਮ ਪ੍ਰੀਤਮ ਜਿੰਦਲ, ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਸੋਮਨਾਥ ਸਹੌਰੀਆ ਅਤੇ ਭਾਜਪਾ ਦੇ ਸੀਨੀਅਰ ਆਗੂ ਨੀਰਜ ਜਿੰਦਲ ਨੇ ਕਿਹਾ ਕਿ ਹਿਮਾਚਲ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਗੁਜਰਾਤ ਵਿਚ ਪਹਿਲਾਂ ਨਾਲੋਂ ਵੱਧ ਵਿਧਾਨ ਸਭਾ ਸੀਟਾਂ ਜਿੱਤੇਗੀ। ਇਸ ਮੌਕੇ ਰਾਕੇਸ਼ ਗੋਇਲ, ਡਾ. ਸਤੀਸ਼, ਦੀਪਾ ਰਾਣੀ ਕੌਂਸਲਰ, ਉਪਿੰਦਰ ਸਰਪੰਚ, ਸੋਹਣ ਲਾਲ ਬਾਂਸਲ, ਅਚਲ ਦੱਤ ਸ਼ਰਮਾ ਅਤੇ ਅਰਚਨਾ ਦੱਤ ਸ਼ਰਮਾ ਹਾਜ਼ਰ ਸਨ। 


Related News