ਪੰਜਾਬ ਸਰਕਾਰ ਨੇ ਸ਼ਹੀਦ ਬਖਤਾਵਰ ਸਿੰਘ ਦੇ ਪਰਿਵਾਰ ਨੂੰ ਦਿੱਤਾ 5 ਲੱਖ ਰੁਪਏ ਦਾ ਚੈੱਕ (ਵੀਡੀਓ)

06/19/2017 4:24:51 PM

ਹੁਸ਼ਿਆਰਪੁਰ— ਬਖਤਾਵਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਪੀ. ਐਸ. ਸ਼ੇਰਗਿੱਲ ਐਤਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ 5 ਲੱਖ ਰੁਪਏ ਪਰਿਵਾਰ ਨੂੰ ਭੇਂਟ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਣ ਦਾ ਐਲਾਨ ਕੀਤਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਗੱਲ ਕੀਤੀ। ਸ਼ੇਰਗਿੱਲ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿਵਾਇਆ। ਨਾਇਬ ਬਖਤਾਵਰ ਸਿੰਘ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਸ਼ਹੀਦ ਹੋ ਗਏ ਸਨ।


Related News