ਬੱਛੋਆਣਾ ਵਿਖੇ ਕੈਂਪ ਦੌਰਾਨ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਉਚਾਰਨ ਦੀ ਦਿੱਤੀ ਗਈ ਸਿਖਲਾਈ

06/25/2017 6:28:00 PM

ਬੁਢਲਾਡਾ(ਮਨਜੀਤ)— ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਪਿੰਡ ਬੱਛੋਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਿਖਲਾਈ ਕੈਂਪ ਲਗਾਇਆ।ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਕੁਲਦੀਪ ਸਿੰਘ ਅਤੇ ਜਗਸੀਰ ਸਿੰਘ ਨੇ 7 ਦਿਨਾਂ ਇਸ ਕੈਂਪ ਚ 15 ਤੋਂ ਵੱਧ ਲੜਕੇ-ਲੜਕੀਆਂ ਨੂੰ ਸ਼ੁੱਧ ਗੁਰਬਾਣੀ ਉਚਾਰਨ ਦੀ ਸਿੱਖਲਾਈ ਦਿੱਤੀ ਗਈ ਅਤੇ ਬੱਚਿਆਂ ਨੂੰ ਅਮੀਰ ਸਿੱਖੀ ਵਿਰਸੇ ਅਤੇ ਇਤਿਹਾਸ ਤੋਂ ਜਾਣੂੰ ਕਰਵਾਇਆ ।
ਪ੍ਰਬੰਧਕ ਕਮੇਟੀ ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਲਈ ਇਸ ਮੁਹਿੰਮ ਨੂੰ ਇਸੇ ਤਰਾਂ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਨੇ ਪਿੰਡ ਵਾਸੀਆ ਨੂੰ ਅਪੀਲ ਕੀਤੀ ਕਿ ਬੱਚਿਆ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰੂ ਘਰ ਦੇ ਨਿੱਤਨੇਮੀ ਬਣਾਉਣ ਦਾ ਉਪਰਾਲਾ ਕਰਨ।ਨੰਬਰਦਾਰ ਬੂਟਾ ਸਿੰਘ ਨੇ ਕਿਹਾ ਕਿ ਬੱਚਿਆ ਨੂੰ ਗੁਰੂ ਚਰਨਾਂ ਨਾਲ ਜੋੜਨਾਂ ਇਕ ਬਹੁਤ ਹੀ ਵਧੀਆ ਅਤੇ ਸ਼ਲਾਘਾਯੋਗ ਉੱਦਮ ਹੈ, ਜਿਸ ਲਈ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ ।ਕੈਂਪ ਲਈ ਜੋਤੀ ਸਿੰਘ , ਆਤਮਾ ਸਿੰਘ ਆਦਿ ਦਾ ਸਹਿਯੋਗ ਰਿਹਾ ।


Related News