ਬਾਲ ਮਜ਼ਦੂਰੀ ਰੋਕਣ ਲਈ ਛਾਪੇਮਾਰੀ, 7 ਬੱਚੇ ਛੁਡਵਾਏ

01/17/2018 3:43:04 AM

ਅੰਮ੍ਰਿਤਸਰ,   (ਨੀਰਜ)-  ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਅਤੇ ਡੀ. ਸੀ. ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਦੇ ਹੁਕਮਾਂ 'ਤੇ ਅੱਜ ਏ. ਡੀ. ਸੀ. ਪੀ. ਕ੍ਰਾਈਮ, ਲੇਬਰ ਵਿਭਾਗ, ਸਿੱਖਿਆ ਵਿਭਾਗ ਅਤੇ ਬਾਲ ਸੁਰੱਖਿਆ ਕਮੇਟੀ ਵੱਲੋਂ ਵੱਖ-ਵੱਖ ਸਥਾਨਾਂ 'ਤੇ ਬਾਲ ਮਜ਼ਦੂਰੀ ਰੋਕਣ ਲਈ ਛਾਪੇਮਾਰੀ ਕਰਵਾਈ ਗਈ, ਜਿਸ ਵਿਚ ਜੁਆਇੰਟ ਟੀਮ ਵੱਲੋਂ 7 ਬੱਚਿਆਂ ਨੂੰ ਛੁਡਵਾਇਆ ਗਿਆ। ਇਸ ਸਬੰਧੀ ਜ਼ਿਲਾ ਬਾਲ ਸੁਰੱਖਿਆ ਅਫਸਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਜੁਆਇੰਟ ਟੀਮ ਵੱਲੋਂ ਭਗਤਾਂਵਾਲਾ ਡੰਪ, ਗੁਰਦੁਆਰਾ ਸ਼ਹੀਦਾਂ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦਾ ਮਕਸਦ ਬੱਚਿਆਂ ਨੂੰ ਮਜ਼ਦੂਰੀ ਅਤੇ ਭੀਖ ਮੰਗਣ ਤੋਂ ਬਚਾਉਣਾ ਹੈ। ਬਾਲ ਮਜ਼ਦੂਰੀ ਅਤੇ ਭੀਖ ਮੰਗਣਾ ਸਮਾਜ 'ਤੇ ਇਕ ਬਹੁਤ ਵੱਡਾ ਕਲੰਕ ਹੈ, ਜਿਸ ਨੂੰ ਦੂਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਆਉਣ ਵਾਲੇ ਦਿਨਾਂ ਵਿਚ ਵੀ ਵਿਭਾਗ ਵੱਲੋਂ ਛਾਪੇਮਾਰੀ ਦਾ ਕੰਮ ਜਾਰੀ ਰੱਖਿਆ ਜਾਵੇਗਾ।


Related News