ਰੇਲਵੇ ਪੁਲਸ ਵੱਲੋਂ ਸਟੇਸ਼ਨ ਤੇ ਰੇਲ ਗੱਡੀਆਂ ਦੀ ਚੈਕਿੰਗ

08/15/2017 1:48:14 AM

ਜਲਾਲਾਬਾਦ,   (ਮਿੱਕੀ, ਬਜਾਜ, ਟੀਨੂੰ, ਦੀਪਕ, ਸੇਤੀਆ, ਬੰਟੀ, ਜਤਿੰਦਰ, ਨਿਖੰਜ)—  15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਪੁਲਸ ਵੱਲੋਂ ਚੈਕਿੰਗ ਅਭਿਆਨ ਚਲਾਉਂਦੇ ਹੋਏ ਸਥਾਨਕ ਰੇਲਵੇ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਰੇਲ ਗੱਡੀਆਂ ਅਤੇ ਸਾਮਾਨ ਆਦਿ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਰੇਲਵੇ ਪੁਲਸ ਚੌਕੀ ਜਲਾਲਾਬਾਦ ਦੇ ਇੰਚਾਰਜ ਐੱਚ. ਸੀ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੇਸ਼ ਅੰਦਰ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਤੇ ਇਸ ਦੌਰਾਨ ਕਿਸੇ ਅਣਹੋਣੀ ਘਟਨਾ ਨੂੰ ਵਾਪਰਣ ਤੋਂ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਪੁਲਸ ਵੱਲੋਂ ਚੈਕਿੰਗ ਅਭਿਆਨ ਤਹਿਤ ਸਥਾਨਕ ਰੇਲਵੇ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਵੱਖ-ਵੱਖ ਰੇਲ ਗੱਡੀਆਂ ਅਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ।


Related News