ਕੈਪਟਨ ਦੇ ਬੇਟੇ ਰਣਇੰਦਰ ਨੂੰ ਅਦਾਲਤ ਤੋਂ ਵੱਡੀ ਰਾਹਤ

10/25/2016 12:00:45 PM

ਲੁਧਿਆਣਾ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਸੋਮਵਾਰ ਨੂੰ ਲੁਧਿਆਣਾ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਰਣਇੰਦਰ ਖਿਲਾਫ ਚੱਲ ਰਹੇ ਵਿਦੇਸ਼ੀ ਖਾਤਿਆਂ ਅਤੇ ਲੈਣ-ਦੇਣ ਸੰਬੰਧੀ ਗਲਤ ਜਾਣਕਾਰੀ ਦੇਣ ਦੇ ਮਾਮਲੇ ''ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਆਮਦਨ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਨੇ ਰਣਇੰਦਰ ਸਿੰਘ ਖਿਲਾਫ ਵਿਦੇਸ਼ੀ ਖਾਤਿਅਆਂ ਦੇ ਲੈਣ-ਦੇਣ ਬਾਰੇ ਗਲਤ ਜਾਣਕਾਰੀ ਦੇਣ ਸੰਬੰਧੀ ਅਦਾਲਤ ''ਚ ਉਨ੍ਹਾਂ ਖਿਲਾਫ ਕੇਸ ਦਰਜ ਕਰਾਇਆ ਸੀ, ਜਿਸ ਤੋਂ ਬਾਅਦ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਹੋਏ ਸਨ। ਜਾਣਕਾਰੀ ਮੁਤਾਬਕ ਰਣਇੰਦਰ ਦੇ ਵਕੀਲਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ''ਚ ਰੁੱਝੇ ਹੋਣ ਦਾ ਹਵਾਲਾ ਦੇ ਕੇ ਇਸ ਕੇਸ ''ਚ ਲੰਬੀ ਮਿਆਦ ਦੀ ਤਰੀਕ ਮੰਗੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਫਰਵਰੀ, 2017 ਨੂੰ ਹੋਵੇਗੀ।

Babita Marhas

News Editor

Related News