ਜਬਰ-ਜ਼ਨਾਹ ਕਰਨ ਸਬੰਧੀ 3 ਖਿਲਾਫ ਕੇਸ ਦਰਜ

06/27/2017 12:08:26 AM

ਫਾਜ਼ਿਲਕਾ(ਨਾਗਪਾਲ, ਲੀਲਾਧਰ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਕਾਲੋਨੀ ਪਿੰਡ ਨਿਓਲਾਂ ਵਿਚ ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਸਬੰਧੀ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ 24 ਜੂਨ ਨੂੰ ਸਵੇਰੇ ਲਗਭਗ 4 ਵਜੇ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਚੰਨ ਸਿੰਘ, ਕਾਲਾ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਨੂਰਸ਼ਾਹ ਨੇ ਉਸਦੇ ਨਾਲ ਜਬਰ-ਜ਼ਨਾਹ ਕੀਤਾ ਅਤੇ ਰੌਲਾ ਪੈਣ 'ਤੇ ਮੌਕੇ ਤੋਂ ਭੱਜ ਗਏ। ਪੁਲਸ ਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।


Related News