ਪਿਛਲੇ 10 ਸਾਲਾਂ ਤੋਂ ਖੜ੍ਹ ਰਹੇ ਪਾਣੀ ਤੋਂ ਮਿਲਿਆ ਛੁਟਕਾਰਾ

06/27/2017 1:19:22 AM

ਗਿੱਦੜਬਾਹਾ,   (ਸੰਧਿਆ)- ਪਿਛਲੇ 5-6 ਦਿਨਾਂ ਤੋਂ ਮੀਂਹ ਦੇ ਪਾਣੀ ਦੀ ਸੁਚਾਰੂ ਰੂਪ ਨਾਲ ਨਿਕਾਸੀ ਨਾ ਹੋਣ ਕਾਰਨ 26 ਜੂਨ ਨੂੰ 'ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਵੱਲੋਂ ਪ੍ਰਦਰਸ਼ਨ' ਸਿਰਲੇਖ ਹੇਠ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਖਬਰ ਤੋਂ ਬਾਅਦ ਨਗਰ ਕੌਂਸਲ ਦੇ ਅਧਿਕਾਰੀ ਹਰਕਤ 'ਚ ਆ ਗਏ ਹਨ। 
ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਵੱਲੋਂ ਸਵੇਰ 7 ਵਜੇ ਹੀ ਜੇ. ਸੀ. ਬੀ. ਮਸ਼ੀਨ ਭੇਜ ਕੇ ਉਕਤ ਸਥਾਨ ਤੋਂ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਲਈ ਸਮੂਹ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਰਿਹਾਇਸ਼ੀ ਘਰਾਂ ਦੇ ਅੱਗੇ ਬਣੇ ਧੜਿਆਂ ਨੂੰ ਪੁੱਟ ਦਿੱਤਾ ਗਿਆ ਤੇ ਬਰਾਸਤੀ ਨਾਲੇ ਦੀ ਮੁਕੰਮਲ ਸਫਾਈ ਕਰਵਾਈ ਗਈ। 
ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸੜਕ ਤੋਂ ਸਹੀ ਢਲਾਨ ਕਰਵਾ ਕੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਤਾਂ ਜੋ ਆਉਣ ਵਾਲੇ ਸਮੇਂ 'ਚ ਪੈਣ ਵਾਲੇ ਮੀਂਹ ਦੇ ਪਾਣੀ ਦਾ ਠਹਿਰਾਅ ਨਾ ਹੋ ਸਕੇ। ਸਮੂਹ ਦੁਕਾਨਦਾਰਾਂ ਤੇ ਰਿਹਾਇਸ਼ੀ ਘਰਾਂ ਦੇ ਮਾਲਕਾਂ ਨੇ ਕਿਹਾ ਕਿ 'ਜਗ ਬਾਣੀ' ਦੀ ਕਾਰਗੁਜ਼ਾਰੀ ਕਾਰਨ ਹੀ ਉਨ੍ਹਾਂ ਨੂੰ ਪਿਛਲੇ 10 ਸਾਲਾਂ ਤੋਂ ਕੱਟ ਰਹੇ ਨਰਕ ਭਰੀ ਜ਼ਿੰਦਗੀ ਤੋਂ ਛੁਟਕਾਰਾ ਮਿਲਿਆ।


Related News